ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Category ਫਰੀਦਕੋਟ ਜੇਲ੍ਹ ਦਾ ਬੰਦੀ ਪੁਲਿਸ ਨੂੰ ਚਕਮਾ ਦੇ ਕੇ ਫਰ...

ਫਰੀਦਕੋਟ ਜੇਲ੍ਹ ਦਾ ਬੰਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ

ਫਰੀਦਕੋਟ ਜੇਲ੍ਹ ਦਾ ਬੰਦੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ

ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਸੀ ਨਸ਼ੇ ਦੇ ਕੇਸ ਦਾ ਵਿਚਾਰ ਅਧੀਨ ਕੈਦੀ; ਸੁਰੱਖਿਆ ਵਿੱਚ ਤਾਇਨਾਤ ਮੁਲਾਜ਼ਮਾਂ ਸਮੇਤ ਫਰਾਰ ਨੌਜਵਾਨ ਖ਼ਿਲਾਫ਼ ਕੇਸ ਦਰਜ

 

ਫਰੀਦਕੋਟ: 23 ਨਵੰਬਰ ( ਜਗਮੀਤ ਸੁੱਖਣਵਾਲਾ ) ,

        ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚ ਬੰਦ ਨਸ਼ੇ ਦੇ ਮਾਮਲੇ ਨਾਲ ਸਬੰਧਤ ਇੱਕ ਵਿਚਾਰ ਅਧੀਨ ਕੈਦੀ ਇਲਾਜ ਦੌਰਾਨ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫਰਾਰ ਹੋਏ ਕੈਦੀ ਦੀ ਪਛਾਣ ਮੋਗਾ ਜ਼ਿਲ੍ਹੇ ਨਾਲ ਸਬੰਧਤ ਜਗਦੀਪ ਸਿੰਘ ਵਜੋਂ ਹੋਈ ਹੈ । ਜਾਣਕਾਰੀ ਅਨੁਸਾਰ ਜਗਦੀਪ ਸਿੰਘ ਦੀ ਜੇਲ੍ਹ ਵਿੱਚ ਤਬੀਅਤ ਵਿਗੜਨ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ, ਫਰੀਦਕੋਟ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਇਸ ਦੌਰਾਨ ਉਹ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਗਈ, ਪਰ ਉਹ ਕਿਤੇ ਨਹੀਂ ਮਿਲਿਆ। ਮਾਡਰਨ ਜੇਲ੍ਹ ਦੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਗਦੀਪ ਸਿੰਘ ਨਸ਼ੇ ਦੇ ਮਾਮਲੇ ਵਿੱਚ ਜੇਲ੍ਹ ਅੰਦਰ ਬੰਦ ਸੀ ਅਤੇ ਬਿਮਾਰ ਹੋਣ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿੱਥੋਂ ਉਹ ਫਰਾਰ ਹੋ ਗਿਆ।ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਕੋਤਵਾਲੀ ਪੁਲਿਸ ਵੱਲੋਂ ਸੁਰੱਖਿਆ ਡਿਊਟੀ ਵਿੱਚ ਤਾਇਨਾਤ ਮੁਲਾਜ਼ਮਾਂ ਅਤੇ ਫਰਾਰ ਹੋਏ ਜਗਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਫਰਾਰ ਬੰਦੀ ਦੀ ਭਾਲ ਕੀਤੀ ਜਾ ਰਹੀ ਹੈ।