ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Category ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਦੇ ਖੇਡ ਸਟੇਡੀ...

ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਦੇ ਖੇਡ ਸਟੇਡੀਅਮ ਨੇੜੇ ਪਾਕਿਸਤਾਨੀ ਡਰੋਨ ਵੱਲੋਂ ਸੁੱਟਿਆ 30 ਬੋਰ ਦਾ ਪਿਸਤੌਲ ਬਰਾਮਦ

ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਦੇ ਖੇਡ ਸਟੇਡੀਅਮ ਨੇੜੇ ਪਾਕਿਸਤਾਨੀ ਡਰੋਨ ਵੱਲੋਂ ਸੁੱਟਿਆ 30 ਬੋਰ ਦਾ ਪਿਸਤੌਲ ਬਰਾਮਦ

ਮਮਦੋਟ ਪੁਲਿਸ ਵੱਲੋਂ ਆਰਮਜ਼ ਐਕਟ ਤਹਿਤ ਨਾਮਲੂਮ ਵਿਅਕਤੀ ਖਿਲਾਫ ਮਾਮਲਾ ਦਰਜ।

ਮਮਦੋਟ, 17 ਨਵੰਬਰ ,

              ਸਰਹੱਦੀ ਇਲਾਕੇ ਅੰਦਰ ਪਾਕਿਸਤਾਨੀ ਡਰੋਨ ਦੀਆਂ ਗਤੀਵਿਧੀਆਂ ਨੂੰ ਲੈ ਕੇ ਸਰਹੱਦ ਤੇ ਤੈਨਾਤ ਬੀਐਸਐਫ ਪੰਜਾਬ ਪੁਲਿਸ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਇਸੇ ਤਹਿਤ ਥਾਣਾ ਮਮਦੋਟ ਦੀ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਿੰਡ ਲੱਖਾ ਸਿੰਘ ਵਾਲਾ ਵਿਖੇ ਪਹੁੰਚਣ ’ਤੇ ਐਂਟੀ ਡ੍ਰੋਨ ਟੀਮ ਵੱਲੋਂ ਬੀਐੱਸਐੱਫ ਅਤੇ ਥਾਣਾ ਮਮਦੋਟ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਕਿ ਸਰਹੱਦੀ ਪਿੰਡ ਲੱਖਾ ਸਿੰਘ ਵਾਲਾ ਹਿਠਾੜ ਵਿਖੇ ਖੇਡ ਸਟੇਡੀਅਮ ਦੇ ਆਸ ਪਾਸ ਬੀਤੀ ਰਾਤ ਪਾਕਿਸਤਾਨੀ ਡਰੋਨ ਦੀ ਗਤੀਵਿਧੀ ਦੇਖੀ ਗਈ ਹੈ।

ਇਸ ਸੂਚਨਾ ਦੇ ਆਧਾਰ ਤੇ ਉਕਤ ਸਥਾਨ ਦੀ ਚੈਕ ਪੋਸਟ ਐਲ.ਐਸ.ਵਾਲਾ ਦੇ ਅਧਿਕਾਰੀਆ ,ਬੀਐਸਐਫ ਦੇ ਜਵਾਨਾਂ ਅਤੇ ਥਾਣਾ ਮਮਦੋਟ ਦੀ ਪੁਲਿਸ ਪਾਰਟੀ ਵੱਲੋਂ ਸਰਚ ਅਪ੍ਰੇਸ਼ਨ ਚਲਾਇਆ , ਇਸ ਸਰਚ ਅਪ੍ਰੇਸ਼ਨ ਦੌਰਾਨ ਬੀਐਸਐਫ ਤੇ ਪੰਜਾਬ ਪੁਲਿਸ ਨੂੰ ਇਕ ਵਿਦੇਸ਼ੀ 30 ਬੋਰ ਦਾ ਪਿਸਤੌਲ ਮਿਲਿਆ , ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਥਾਣਾ ਮਮਦੋਟ ਵਿਖੇ ਮੁਕੱਦਮਾ ਨੰਬਰ 214 ਆਰਮਜ਼ ਐਕਟ ਤਹਿਤ ਨਾਮਲੂਮ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ , ਸਰਹੱਦੀ ਖੇਤਰ ਵਿੱਚ ਡਰੋਨ ਦੀ ਗਤੀਵਿਧੀ ਅਤੇ ਨਾਜਾਇਜ਼ ਅਸਲੇ ਦੀ ਬਰਾਮਦਗੀ ਨੂੰ ਪੁਲਿਸ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।