ਫਗਵਾੜਾ 8 ਅਕਤੂਬਰ ,
ਬਾਬਾ ਦਿਆਲ ਦਾਸ ਦਰਬਾਰ ਪਿੰਡ ਸਾਹਨੀ ਤਹਿਸੀਲ ਫਗਵਾੜਾ ਵਿਖੇ ਸਲਾਨਾ ਸ਼ਰਾਧ ਮੇਲਾ 10 ਅਕਤੂਬਰ ਦਿਨ ਸ਼ਨੀਵਾਰ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਦਰਬਾਰ ਦੇ ਸੇਵਾਦਾਰ ਬਲਦੇਵ ਸਿੰਘ ਨੇ ਦੱਸਿਆ ਕਿ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਅਤੇ ਝੰਡੇ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ। ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ। ਜਿਸ ਵਿੱਚ ਭਾਈ ਮਨਜੀਤ ਸਿੰਘ ਅਤੇ ਹੋਰਨਾਂ ਜੱਥਿਆਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ। ਚਾਹ ਪਕੌੜੇ ਅਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ। ਉਹਨਾਂ ਸਮੂਹ ਸਾਧ ਸੰਗਤ ਨੂੰ ਪੁਰਜੋਰ ਬੇਨਤੀ ਕੀਤੀ ਕਿ ਇਸ ਸਲਾਨਾ ਸ਼ਰਾਧ ਮੇਲੇ ਵਿੱਚ ਹਾਜਰੀ ਲਗਵਾ ਕੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਜਤਿੰਦਰ ਕੁਮਾਰ ਬੱਬੀ, ਸੋਨੂੰ, ਹਰਮੇਸ਼ ਪੱਬੀ, ਪਿ੍ਰਤਪਾਲ ਸਿੰਘ, ਜਰਨੈਲ ਸਿੰਘ, ਬੀਰਾ, ਰਾਜਾ ਸਾਹਨੀ, ਮਨਜੀਤ ਕੌਰ ਤਰਸੇਮ ਕੌਰ, ਸਰਬਜੀਤ ਕੌਰ, ਤਾਨਿਸ਼, ਅਨੀਤਾ ਰਾਣੀ, ਜਯੋਤੀ, ਨਿਰਮਲ ਕੌਰ, ਇੰਦਰਜੀਤ ਕੌਰ, ਆਰਤੀ, ਜੋਤੀ, ਅਨੱਨਿਆ ਆਦਿ ਹਾਜਰ ਸਨ।