ਰਾਏਕੋਟ, 23 ਨਵੰਬਰ :-
ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਦੀ ਵਿਸ਼ੇਸ਼ ਮੀਟਿੰਗ ਰਾਏਕੋਟ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀਆਣਾ ਸਾਹਿਬ ਦੀ ਨੂਰਾ ਮਾਹੀ ਸਰਾਂ ਵਿੱਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਅਤੇ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਸਾਨ ਆਗੂਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਾਅਦਾ ਖਿਲਾਫ਼ੀ ਕੀਤੀ ਹੈ ਕਿਉੰਕਿ ਚੰਡੀਗੜ੍ਹ ਮੋਰਚੇ ਦੌਰਾਨ ਸਰਕਾਰ ਦੇ ਮੰਤਰੀਆਂ ਵੱਲੋਂ ਕਿਸਾਨੀ ਮੰਗਾਂ ਲਿਖਤੀ ਤੌਰ ਤੇ ਮੰਨਣ ਉਪਰੰਤ ਵਿਧਾਨ ਸਭਾ ਵਿੱਚ ਨਹੀਂ ਵਿਚਾਰੀਆਂ ਗਈਆ ਅਤੇ ਆਪਣੇ ਵਾਅਦੇ ਤੋਂ ਮੁੱਕਰ ਗਈ ਹੈਂ । ਇਸ ਦੇ ਰੋਸ ਵਜੋਂ ਅਤੇ ਦਿੱਲੀ ਸੰਘਰਸ਼ ਲਈ ਚਾਲੇ ਪਾਉਣ ਦੀ 26 ਨਵੰਬਰ ਦੀ ਵਰੇਗੰਢ ਮਨਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਪਟਿਆਲਾ ਕੀਤੀ ਜਾ ਰਹੀ ਕਿਸਾਨ ਰੈਲੀ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬੁਰਜਗਿੱਲ) ਜ਼ਿਲ੍ਹਾ ਲੁਧਿਆਣਾ ਸੈਕੜੇਂ ਕਿਸਾਨਾਂ ਨਾਲ ਰੈਲੀ ਵਿੱਚ ਸਮੂਲੀਅਤ ਕਰਨਗੇਂ। ਇਸ ਸਮੇਂ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈ ਕਾ, ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਮੋਰਕਰੀਮਾਂ, ਜ਼ਿਲ੍ਹਾ ਮੀਤ ਪ੍ਰਧਾਨ ਜਗਤਾਰ ਸਿੰਘ ਐਤੀਆਣਾ, ਜਨ.ਸਕੱਤਰ ਕੁਲਦੀਪ ਸਿੰਘ ਗੁਰੂਸਰ ਕਾਉੰਕੇ, ਜ਼ਿਲ੍ਹਾ ਮੀਤ ਪ੍ਰਧਾਨ ਸਰਬਜੀਤ ਸਿੰਘ ਗਿੱਲ ਸੁਧਾਰ, ਵਿੱਤ ਸਕੱਤਰ ਸਤਿਬੀਰ ਸਿੰਘ ਬੋਪਾਰਾਏ ਖੁਰਦ, ਬਲਾਕ ਪ੍ਰਧਾਨ ਪੱਖੋਵਾਲ ਗੁਰਵਿੰਦਰ ਸਿੰਘ ਪੱਖੋਵਾਲ, ਬਲਾਕ ਪ੍ਰਧਾਨ ਜਗਰਾਉਂ ਹਰਚੰਦ ਸਿੰਘ ਢੋਲਣ, ਬਲਾਕ ਪ੍ਰਧਾਨ ਸਿਧਵਾਂ ਹਰਜੀਤ ਸਿੰਘ ਜਨੇਤਪੁਰਾ, ਬਲਾਕ ਪ੍ਰਧਾਨ ਮੁੱਲਾਂਪੁਰ ਗਗਨਦੀਪ ਸਿੰਘ ਪਮਾਲੀ, ਸਹਾਇਕ ਸਕੱਤਰ ਸੁਖਦੇਵ ਸਿੰਘ ਲਹਿਲ, ਬਲਾਕ ਪ੍ਰਧਾਨ ਦੋਰਾਹਾ ਗੁਰਪ੍ਰੀਤ ਸਿੰਘ ਗੁਰੀ ਘੁਡਾਣੀ, ਬਲਦੇਵ ਸਿੰਘ ਅਕਾਲਗਡ਼੍ਹ ਖੁਰਦ, ਮਨਦੀਪ ਸਿੰਘ ਗੋਲਡੀ ਰਾਜਗੜ੍ਹ, ਲਖਵੀਰ ਸਿੰਘ ਸਮਰਾ, ਜਰਨੈਲ ਸਿੰਘ ਅਕਾਲਗਡ਼੍ਹ, ਜਸਵੰਤ ਸਿੰਘ ਰਾਜੋਆਣਾ, ਬਲਵਿੰਦਰ ਸਿੰਘ ਸੁਧਾਰ ਆਦਿ ਹਾਜ਼ਰ ਸਨ।