ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਕੜਿਆਲਵੀ ਦਾ ਕਹਾਣੀ ਸੰਗ੍ਰਹਿ ਡਾਇਰੈਕਟਰ ਵਿੰਮੀ ਭੁੱਲਰ...

ਕੜਿਆਲਵੀ ਦਾ ਕਹਾਣੀ ਸੰਗ੍ਰਹਿ ਡਾਇਰੈਕਟਰ ਵਿੰਮੀ ਭੁੱਲਰ ਨੇ ਕੀਤਾ ਲੋਕ ਅਰਪਣ

ਕੜਿਆਲਵੀ ਦਾ ਕਹਾਣੀ ਸੰਗ੍ਰਹਿ ਡਾਇਰੈਕਟਰ ਵਿੰਮੀ ਭੁੱਲਰ ਨੇ ਕੀਤਾ ਲੋਕ ਅਰਪਣ
ਮੋਗਾ, 8 ਅਕਤੂਬਰ ,
ਕਹਾਣੀਕਾਰ, ਵਾਰਤਕਕਾਰ, ਕਵੀ ਅਤੇ ਸਾਹਿਤ ਦੀਆਂ ਹੋਰ ਬਹੁਤ ਸਾਰੀਆਂ ਵਿਧਾਵਾਂ ਉਪਰ ਹੱਥ ਅਜ਼ਮਾਈ ਕਰਨ ਵਾਲੇ ਪ੍ਰਸਿੱਧ ਲੇਖਕ ਗੁਰਮੀਤ ਕੜਿਆਲਵੀ ਦੇ ਨਵੇਂ ਕਹਾਣੀ ਸੰਗ੍ਰਹਿ "ਗਲੇਸ਼ੀਅਰ" ਨੂੰ ਲੋਕ ਅਰਪਣ ਕਰਨ ਦੀ ਰਸਮ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਆਈ ਏ ਐਸ ਵੱਲੋਂ ਕੀਤੀ ਗਈ। ਇਸ ਮੌਕੇ ਉਹਨਾਂ ਪੁਸਤਕ ਦੇ ਲੇਖਕ ਗੁਰਮੀਤ ਕੜਿਆਲਵੀ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਕਿਹਾ ਕਿ 
ਲੇਖਕ ਬਹੁਤ ਹੀ ਸੰਵੇਦਨਸ਼ੀਲ ਪ੍ਰਾਣੀ ਹੁੰਦਾ ਹੈ ਤੇ ਸਮਾਜ ਨੂੰ ਦਰਪੇਸ਼ ਸਮੱਸਿਆ ਉਸਨੂੰ ਕਲਮ ਚਲਾਉਣ ਲਈ ਮਜਬੂਰ ਕਰਦੀਆਂ ਹਨ। ਆਪਣੀ ਸੰਵੇਦਨਸ਼ੀਲਤਾ ਕਰਕੇ ਹੀ ਲੇਖਕ ਆਪਣੀ ਲੇਖਣੀ ਰਾਹੀਂ ਸਮਾਜ ਨੂੰ ਸੋਹਣਾ ਬਣਾਉਣ ਲਈ ਯਤਨਸ਼ੀਲ ਰਹਿੰਦਾ ਹੈ। ਡਾਇਰੈਕਟਰ ਸ੍ਰੀਮਤੀ ਵਿੰਮੀ ਭੁੱਲਰ ਜੀ ਨੇ ਆਸ ਪ੍ਰਗਟਾਈ ਕਿ ਗੁਰਮੀਤ ਕੜਿਆਲਵੀ ਆਉਣ ਵਾਲੇ ਸਮੇ ਵਿਚ ਵੀ ਆਪਣੀ ਲੇਖਣੀ ਰਾਹੀਂ ਲੋਕਾਂ ਦੀ ਗੱਲ ਕਰਦਾ ਰਹੇਗਾ। ਇਸ ਮੌਕੇ 'ਤੇ ਮੌਜੂਦ ਪ੍ਰਧਾਨ ਮੰਤਰੀ ਆਦਰਸ਼ ਸਕੀਮ ਦੇ ਨੋਡਲ ਅਧਿਕਾਰੀ ਆਸ਼ੀਸ਼ ਕਥੂਰੀਆ ਨੇ ਗੁਰਮੀਤ ਕੜਿਆਲਵੀ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮੀਤ ਦੀਆਂ ਬਹੁਤ ਸਾਰੀਆਂ ਰਚਨਾਵਾਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਹਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਸਹਾਇਕ ਨੋਡਲ ਅਧਿਕਾਰੀ ਅਤੇ ਸ਼ਾਇਰ ਦੀਪ ਜਗਦੀਪ ਨੇ ਗੁਰਮੀਤ ਕੜਿਆਲਵੀ ਨੂੰ ਮੁਬਾਰਕਾਂ ਦਿੰਦਿਆਂ ਉਸਦੀ ਬਹੁ ਪੱਖੀ ਸ਼ਖਸ਼ੀਅਤ ਬਾਰੇ ਚਾਨਣਾ ਪਾਇਆ। ਉਹਨਾਂ ਦੱਸਿਆ ਕਿ ਕੜਿਆਲਵੀ ਪਿਛਲੇ ਤਿੰਨ ਦਹਾਕਿਆਂ ਤੋਂ ਲਗਾਤਾਰ ਸਿਰਜਣਾ ਵਿੱਚ ਤਨਦੇਹੀ ਨਾਲ ਜੁਟਿਆ ਹੋਇਆ ਹੈ। ਜਗਦੀਪ ਸ਼ਰਮਾ ਨੇ ਕਿਹਾ ਕਿ ਗੁਰਮੀਤ ਕੜਿਆਲਵੀ ਸਮਾਜ ਦੇ ਹਾਸ਼ੀਆਗਤ ਵਰਗ ਦਾ ਲੇਖਕ ਹੈ। ਸ੍ਰੀ ਰਵਿੰਦਰ ਪਾਲ ਸਿੰਘ ਸੰਧੂ ਜਿਲਾ ਭਲਾਈ ਅਫ਼ਸਰ ਅਤੇ ਨੋਡਲ ਅਧਿਕਾਰੀ ਨੇ ਲੇਖਕ ਦੇ ਜੀਵਨ ਸੰਘਰਸ਼ ਬਾਰੇ ਦੱਸਿਆ। ਸ਼੍ਰੀਮਤੀ ਮਨਮੋਹਨ ਕੌਰ ਨਿੱਜੀ ਸਕੱਤਰ ਅਤੇ ਸ਼੍ਰੀਮਤੀ ਸੁਖਵਿੰਦਰ ਕੌਰ ਨੇ ਵੀ ਗੁਰਮੀਤ ਨੂੰ ਨਵੀਂ ਪੁਸਤਕ ਦੀ ਪ੍ਰਕਾਸ਼ਨਾਂ ਦੀਆਂ ਮੁਬਾਰਕਾਂ ਦਿੱਤੀਆਂ। ਵਰਿੰਦਰ ਸਿੰਘ ਸੁਪਰਡੈਂਟ ਸਮੇਤ ਵਿਭਾਗ ਦੇ ਹੋਰ ਕਈ ਕਰਮਚਾਰੀ ਵੀ ਇਸ ਮੌਕੇ ਹਾਜ਼ਰ ਸਨ।