ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Politics ਕਾਂਗਰਸ ਨੇ ਫਗਵਾੜਾ ਚ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨ...

ਕਾਂਗਰਸ ਨੇ ਫਗਵਾੜਾ ਚ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ

ਕਾਂਗਰਸ ਨੇ ਫਗਵਾੜਾ ਚ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ  ਪੁਤਲਾ
ਕੇਂਦਰ ਸਰਕਾਰ ਦੇ ਹੱਥਠੋਕੇ ਬਣੇ ਸੀ.ਈ.ਸੀ. ਸੰਵਿਧਾਨਕ ਸੰਸਥਾ ਦਾ ਕਰ ਰਹੇ ਹਨ ਨਿਰਾਦਰ - ਬਲਵਿੰਦਰ ਸਿੰਘ ਧਾਲੀਵਾਲ
 
ਫਗਵਾੜਾ 9 ਅਕਤੂਬਰ ,
ਕਾਂਗਰਸ ਪਾਰਟੀ ਵੱਲੋਂ ਅੱਜ ਫਗਵਾੜਾ ਵਿੱਚ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਦੀ ਅਗਵਾਈ ਹੇਠ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਸੇਵਾਮੁਕਤ ਆਈ.ਏ.ਐੱਸ.) ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਮੁੱਖ ਚੋਣ ਕਮਿਸ਼ਨਰ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ, ਜਿਸ ਨਾਲ ਇੱਕ ਮਹੱਤਵਪੂਰਨ ਸੰਵਿਧਾਨਕ ਸੰਸਥਾ ਦੀ ਨਿਰਪੱਖਤਾ ਅਤੇ ਭਰੋਸੇਯੋਗਤਾ ਨੂੰ ਠੇਸ ਪਹੁੰਚ ਰਹੀ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਰਤ ਦਾ ਚੋਣ ਕਮਿਸ਼ਨ ਲੋਕਤੰਤਰ ਦੀ ਮਜ਼ਬੂਤੀ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਜ਼ਿੰਮੇਵਾਰ ਸੰਵਿਧਾਨਕ ਸੰਸਥਾ ਹੈ। ਦੇਸ਼ ਦੇ ਲੋਕਾਂ ਦਾ ਇਸ ਸੰਸਥਾ ਵਿੱਚ ਭਰੋਸਾ ਕਾਇਮ ਰਹਿਣਾ ਬੇਹੱਦ ਜ਼ਰੂਰੀ ਹੈ। ਜੇਕਰ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਬਾਰੇ ਸਵਾਲ ਉੱਠਦੇ ਹਨ ਤਾਂ ਉਨ੍ਹਾਂ ਦਾ ਪਾਰਦਰਸ਼ੀ ਢੰਗ ਨਾਲ ਜਵਾਬ ਦੇਣਾ ਚਾਹੀਦਾ ਹੈ, ਕਿਉਂਕਿ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਹੀ ਲੋਕਤੰਤਰ ਦੀ ਬੁਨਿਆਦ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਚੋਣ ਪ੍ਰਕਿਰਿਆ ਨਾਲ ਜੁੜੇ ਮੁੱਦਿਆਂ ਕਾਰਨ ਵਿਰੋਧੀ ਪਾਰਟੀਆਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਲੋਕਤੰਤਰ ਵਿੱਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਾਰੀਆਂ ਸਿਆਸੀ ਪਾਰਟੀਆਂ ਨਾਲ ਬਰਾਬਰ ਦਾ ਵਿਹਾਰ ਕਰਨਾ ਅਤੇ ਚੋਣਾਂ ਨੂੰ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨਾ ਹੈ। ਕਿਸੇ ਵੀ ਸੰਵਿਧਾਨਕ ਸੰਸਥਾ ਦੀ ਭਰੋਸੇਯੋਗਤਾ ਬਣਾਈ ਰੱਖਣ ਲਈ ਉਸ ਦੀ ਕਾਰਗੁਜ਼ਾਰੀ ਪਾਰਦਰਸ਼ੀ ਅਤੇ ਪੱਖਪਾਤ ਤੋਂ ਰਹਿਤ ਹੋਣੀ ਚਾਹੀਦੀ ਹੈ। ਧਾਲੀਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰਿਕ ਕਦਰਾਂ-ਕੀਮਤਾਂ, ਸੰਵਿਧਾਨ ਅਤੇ ਲੋਕਾਂ ਦੇ ਵੋਟ ਦੇ ਅਧਿਕਾਰ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ। ਵੋਟ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਦੀ ਲੋਕਤੰਤਰਿਕ ਤਾਕਤ ਹੈ ਅਤੇ ਇਸ ਦੀ ਰਾਖੀ ਕਰਨਾ ਸਾਰੀਆਂ ਸੰਵਿਧਾਨਕ ਸੰਸਥਾਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਹਨਾਂ ਸਪਸ਼ਟ ਕਿਹਾ ਕਿ ਗਿਆਨੇਸ਼ ਕੁਮਾਰ ਦੇ ਅਸਤੀਫੇ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਬਲਾਕ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਦਿਹਾਤੀ ਪ੍ਰਧਾਨ ਵਿੱਕੀ ਰਾਣੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ਦੀ ਨਿਰਪੱਖਤਾ ਅਤੇ ਆਜ਼ਾਦੀ ਨੂੰ ਕਾਇਮ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਲੋਕਤੰਤਰਿਕ ਪ੍ਰਣਾਲੀ ਵਿੱਚ ਲੋਕਾਂ ਦੇ ਭਰੋਸੇ ਨੂੰ ਮਜ਼ਬੂਤ ਕਰਨ ਦੀ ਮੰਗ ਉਠਾਈ। ਇਸ ਮੌਕੇ ਡੇਲੀਗੇਟ ਪੰਜਾਬ ਗੁਰਜੀਤ ਪਾਲ ਵਾਲੀਆ, ਸੰਜੀਵ ਬੁੱਗਾ ਕੌਂਸਲਰ, ਜਗਜੀਤ ਸਿੰਘ ਬਿੱਟੂ, ਗੁਰਦਿਆਲ ਸਿੰਘ, ਬਲਵੰਤ ਰਾਏ ਕੌਂਸਲਰ., ਸੌਰਵ ਜੋਸ਼ੀ ਕੌਂਸਲਰ, ਤਜਿੰਦਰ ਬਾਵਾ, ਵਿਨੋਦ ਵਿਰਮਾਨੀ, ਸੰਜੀਵ ਟੀਟੂ, ਗੁਰਪ੍ਰੀਤ ਕੌਰ ਜੰਡੂ ਕੌਂਸਲਰ, ਜਤਿੰਦਰ ਵਰਮਾਨੀ ਕੌਂਸਲਰ, ਡਾ. ਰਮਨ ਸ਼ਰਮਾ, ਅਮਰਜੀਤ ਨਿੱਝਰ, ਅਨਿਲ ਪਾਲ, ਕੁਲਵੰਤ ਰਾਏ ਕਾਲੀ, ਬੌਬੀ ਨਾਹਰ, ਯੋਗੇਸ਼ ਕੌਲ, ਲਹਿੰਬਰ ਰਾਮ, ਜੋਗਾ ਰਾਮ, ਜੋਏ ਉੱਪਲ, ਤੁਲਸੀ ਰਾਮ ਖੋਸਲਾ, ਕਿਸ਼ੋਰੀ ਲਾਲ, ਪ੍ਰੋ. ਰਾਮ ਪਾਲ, ਅਵਿਨਾਸ਼ ਗੁਪਤਾ ਬਾਸ਼ੀ, ਹਰਬੰਸ ਲਾਲ, ਅਸ਼ੋਕ ਮਨੀਲਾ, ਮੁਨੀਸ਼ ਡੱਲਾ, ਮਿੰਦੀ ਮਾਨ, ਸੋਹਣ ਸਿੰਘ, ਸੁਨੀਲ ਪਾਂਡੇ, ਮੁਲਖ ਰਾਜ ਟੋਨੀ, ਕੁਲਵਿੰਦਰ ਲੱਡੂ, ਵਿਮਲ ਵਿਰਮਾਨੀ, ਕਰਮਜੀਤ ਬਿੱਟੂ, ਨਰਿੰਦਰ ਸਿੰਘ ਠੇਕੇਦਾਰ, ਪ੍ਰਦੀਪ ਲਾਮਾ, ਅਨੂ ਸਹੋਤਾ, ਹੈਪੀ ਡਾਬਰ, ਸ਼ੰਕਰ ਝਾਂਜੀ, ਦਰਸ਼ਨ ਸਿੰਘ, ਅੰਕੁਸ਼ ਧੀਮਾਨ, ਸ਼ਮਸ਼ੇਰ ਭਾਰਤੀ, ਪਵਨ ਕੁਮਾਰ, ਨਰਿੰਦਰ ਸਿੰਘ, ਮੋਹਨ ਸਿੰਘ, ਪਿੰਕੀ ਮੇਹਲੀ ਗੇਟ, ਉੱਜਵਲ ਪ੍ਰਭਾਕਰ, ਸਾਹਿਲ ਵੋਹਰਾ, ਰਾਹੁਲ ਕਰਵਲ, ਅਸ਼ੋਕ ਕੋਟਰਾਨੀ, ਵਿਪਨ ਸ਼ਰਮਾ, ਤਰਨਜੀਤ ਸਿੰਘ ਨਾਮਧਾਰੀ, ਧਰਮਿੰਦਰ, ਵਰਿੰਦਰ ਢੀਂਗਰਾ, ਨਰਿੰਦਰ ਮਾਹੀ, ਬਲਦੇਵ ਪਾਹਵਾ, ਭਗਤ ਰਾਮ, ਹੁਕਮ ਚੰਦ, ਭਾਗਮਲ, ਜਤਿੰਦਰ ਕੌਰ, ਸ਼ੁੱਭ ਸ਼ਰਮਾ, ਗੁਰਵਿੰਦਰ ਸਿੰਘ ਗੈਵੀ, ਤਰਸੇਮ ਕਲੂਚਾ, ਅਸ਼ਵਨੀ ਸਹੋਤਾ, ਸੱਤੀ ਸੁਖਚੈਨ ਨਗਰ, ਮੇਜਰ ਸਿੰਘ ਸੈਣੀ, ਗੁਲਜ਼ਾਰ ਸਿੰਘ, ਦਿਲਜੀਤ ਸਿੰਘ, ਵਿਨੋਦ ਸੌਂਧੀ, ਲੱਕੀ, ਸੋਹਣ ਸਿੰਘ ਭਿੰਡਰ, ਪ੍ਰੇਮ ਪਾਲ ਸਰੋਆ, ਐੱਸ. ਕੇ. ਬਹਿਲ, ਅਸ਼ਵਨੀ ਕੁਮਾਰ, ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ‘ਚ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਹਾਜਰ ਸਨ I