ਅੱਜ ਦਾ ਦਿਨ:
ਲੋਕ
ਆਵਾਜ਼
Lok Awaaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab Paddy Procurement ਝੋਨੇ ਦੀ ਖ਼ਰੀਦ ਲਈ 42786 ਕਰੋੜ...

Paddy Procurement ਝੋਨੇ ਦੀ ਖ਼ਰੀਦ ਲਈ 42786 ਕਰੋੜ ਦੀ ਨਗਦ ਕਰਜ਼ਾ ਹੱਦ ਮਨਜ਼ੂਰ

Paddy Procurement ਝੋਨੇ ਦੀ ਖ਼ਰੀਦ ਲਈ 42786 ਕਰੋੜ ਦੀ ਨਗਦ ਕਰਜ਼ਾ ਹੱਦ ਮਨਜ਼ੂਰ

ਪੰਜਾਬ ਸਰਕਾਰ ਨੇ ਸੂਬੇ ਵਿੱਚ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਸਰਕਾਰੀ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਨੇ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ ਸੀ ਐੱਲ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਹੈ।

 

ਉਨ੍ਹਾਂ ਦੱਸਿਆ ਕਿ ਸੀ ਸੀ ਐੱਲ ਦੀ ਮਨਜ਼ੂਰੀ ਮਿਲਣ ਨਾਲ ਸੂਬਾ ਸਰਕਾਰ ਵੱਲੋਂ ਖ਼ਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ। ਇਸ ਤੋਂ ਇਲਾਵਾ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਭਰਾਈ ਲਈ 5 ਲੱਖ ਬਾਰਦਾਨਾ ਵੀ ਪਹੁੰਚ ਗਿਆ ਹੈ। ਪੰਜਾਬ ਸਰਕਾਰ ਨੇ ਝੋਨੇ ਦੇ ਖ਼ਰੀਦ ਸੀਜ਼ਨ 2026-27 ਦੌਰਾਨ 180 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿਥਿਆ ਹੈ। ਇਸ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।