ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਸੰਗਰੂਰ ਦੀ ਮਹਾਂ ਰੋਸ ਰੈਲੀ ਵਿੱਚ ਮਾਸਟਰ ਕੇਡਰ ਯੂਨੀਅ...

ਸੰਗਰੂਰ ਦੀ ਮਹਾਂ ਰੋਸ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਫ਼ਰੀਦਕੋਟ ਦੀ ਭਰਵੀਂ ਸ਼ਮੂਲੀਅਤ

ਸੰਗਰੂਰ ਦੀ ਮਹਾਂ ਰੋਸ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਫ਼ਰੀਦਕੋਟ ਦੀ ਭਰਵੀਂ ਸ਼ਮੂਲੀਅਤ
ਪੁਰਾਣੀ ਪੈਨਸ਼ਨ, ਪੂਰਾ ਡੀ.ਏ. ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ।
 
ਫ਼ਰੀਦਕੋਟ, 10 ਅਕਤੂਬਰ ,
          ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦੇਣ ਦੇ ਰੋਸ ਵਜੋਂ ਪੰਜਾਬ ਦੀਆਂ ਸਮੂਹ ਵਿਭਾਗੀ ਜਥੇਬੰਦੀਆਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੀ ਅਗਵਾਈ ਹੇਠ ਸੰਗਰੂਰ ਵਿਖੇ ਮਹਾਂ ਰੋਸ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਇਕਾਈ ਫ਼ਰੀਦਕੋਟ ਨੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਹੇਠ ਭਰਵੀਂ ਸ਼ਮੂਲੀਅਤ ਕੀਤੀ। ਯੂਨੀਅਨ ਵੱਲੋਂ ਜ਼ਿਲ੍ਹੇ ਵਿੱਚੋਂ ਤਿੰਨ ਬੱਸਾਂ ਭਰ ਕੇ ਅਧਿਆਪਕ ਰੈਲੀ ਵਿੱਚ ਪਹੁੰਚੇ, ਜਿਨ੍ਹਾਂ ਵਿੱਚ ਇਸਤਰੀ ਅਧਿਆਪਕਾਂ ਦੀ ਵੀ ਵੱਡੀ ਗਿਣਤੀ ਸ਼ਾਮਲ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਜੀਤੇਂਦਰ ਕੁਮਾਰ ਹੰਸ ਨੇ ਦੱਸਿਆ ਕਿ ਰੈਲੀ ਵਿੱਚ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ।
ਰੈਲੀ ਦੌਰਾਨ ਮੁਲਾਜ਼ਮ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੂਰਾ ਮਹਿੰਗਾਈ ਭੱਤਾ (ਡੀ.ਏ.) ਦੇਣ, ਬਕਾਇਆ ਰਕਮ ਜਾਰੀ ਕਰਨ, ਸਾਰੇ ਭੱਤੇ ਬਹਾਲ ਕਰਨ ਅਤੇ ਏ.ਸੀ.ਪੀ. ਸਕੀਮ ਲਾਗੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਆਊਟਸੋਰਸ ਅਤੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਅਤੇ ਮਿਡ-ਡੇ-ਮੀਲ ਵਰਕਰਾਂ ਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਵੀ ਮੰਗ ਉਠਾਈ ਗਈ। ਆਗੂਆਂ ਨੇ ਸਪੱਸ਼ਟ ਕੀਤਾ ਕਿ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚੋਂ ਇਸਤਰੀ ਅਧਿਆਪਕਾਂ ਦੀ ਇੱਕ ਬੱਸ ਵਿਸ਼ੇਸ਼ ਤੌਰ ’ਤੇ ਰੈਲੀ ਵਿੱਚ ਸ਼ਾਮਲ ਹੋਣ ਲਈ ਗਈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਇਸਤਰੀ ਅਧਿਆਪਕਾਂ ਦੀ ਵੱਡੀ ਗਿਣਤੀ ਹੋਣ ਕਰਕੇ ਮੁਲਾਜ਼ਮ ਸੰਘਰਸ਼ਾਂ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਇਸ ਗੱਲ ’ਤੇ ਤਸੱਲੀ ਪ੍ਰਗਟਾਈ ਕਿ ਜ਼ਿਲ੍ਹੇ ਦੀਆਂ ਅਧਿਆਪਕਾਵਾਂ ਆਪਣੇ ਹੱਕਾਂ ਲਈ ਸੰਘਰਸ਼ ਵਿੱਚ ਵਧ-ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਮੁਲਾਜ਼ਮਾਂ ਦੇ ਇਕਜੁੱਟ ਹੋਣ ਨਾਲ ਸਰਕਾਰ ਨੂੰ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕਦਾ ਹੈ।
ਯੂਨੀਅਨ ਦੇ ਜ਼ਿਲ੍ਹਾ ਸਕੱਤਰ ਨਰਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨਾ ਪੈ ਰਿਹਾ ਹੈ। ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਮੈਂਬਰ ਰਾਜਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ, ਪਰ ਮੁਲਾਜ਼ਮਾਂ ਨੂੰ ਅਜੇ ਤੱਕ ਇਸ ਦਾ ਲਾਭ ਨਹੀਂ ਮਿਲਿਆ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮਾਂ ਨੂੰ 18 ਫ਼ੀਸਦੀ ਦੀ ਬਜਾਏ ਸਿਰਫ਼ 8 ਫ਼ੀਸਦੀ ਡੀ.ਏ. ਦੇ ਕੇ ਬਾਕੀ ਬਕਾਏ ਬਾਰੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਏ.ਸੀ.ਪੀ. ਸਕੀਮ ਬੰਦ ਪਈ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵੀ ਕੋਈ ਠੋਸ ਨੀਤੀ ਸਾਹਮਣੇ ਨਹੀਂ ਆਈ। ਉਨ੍ਹਾਂ 15 ਜਨਵਰੀ 2015 ਅਤੇ 23 ਜੁਲਾਈ 2020 ਦੇ ਪੱਤਰਾਂ ਦਾ ਹਵਾਲਾ ਦਿੰਦਿਆਂ ਦੋਸ਼ ਲਾਇਆ ਕਿ ਇਨ੍ਹਾਂ ਰਾਹੀਂ ਨਵੇਂ ਨਿਯੁਕਤ ਸਰਕਾਰੀ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ ਅਤੇ ਮੁਲਾਜ਼ਮਾਂ ਵਿੱਚ ਵੰਡੀਆਂ ਪੈ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।
    ਇਸ ਮੌਕੇ ਅਮੋਲਕ ਸਿੰਘ ਸਿੱਧੂ, ਗੁਰਨਾਮ ਸਿੰਘ, ਜਸਜੀਤ ਸਿੰਘ, ਵੀਰ ਸਿੰਘ, ਬੇਅੰਤ ਸਿੰਘ, ਲਖਵਿੰਦਰ ਸਿੰਘ, ਸਿਕੰਦਰ ਸਿੰਘ, ਮਨਦੀਪ ਸਿੰਘ, ਅਮਨਦੀਪ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਅਧਿਆਪਕਾਵਾਂ ਹਾਜ਼ਰ ਸਨ।