ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Punjab ਐੱਸਬੀਆਈ ਵੱਲੋਂ ਮ੍ਰਿਤਕ ਖਾਤਾਧਾਰਕ ਦੇ ਪਰਿਵਾਰ ਨੂੰ 2...

ਐੱਸਬੀਆਈ ਵੱਲੋਂ ਮ੍ਰਿਤਕ ਖਾਤਾਧਾਰਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਪ੍ਰਦਾਨ

ਐੱਸਬੀਆਈ ਵੱਲੋਂ ਮ੍ਰਿਤਕ ਖਾਤਾਧਾਰਕ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਪ੍ਰਦਾਨ
ਮਹਿਜ਼ 436 ਰੁਪਏ ਸਾਲਾਨਾ ਪ੍ਰੀਮੀਅਮ ਵਾਲੀ ਬੀਮਾ ਯੋਜਨਾ ਦੁੱਖ ਦੀ ਘੜੀ ਵਿੱਚ ਬਣੀ ਪਰਿਵਾਰ ਦਾ ਸਹਾਰਾ  
 
ਸ੍ਰੀ ਅਨੰਦਪੁਰ ਸਾਹਿਬ, 25 ਨਵੰਬਰ,
       ਭਾਰਤੀ ਸਟੇਟ ਬੈਂਕ (ਐੱਸਬੀਆਈ) ਵੱਲੋਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ (PMJJBY) ਤਹਿਤ ਮ੍ਰਿਤਕ ਖਾਤਾਧਾਰਕ ਅਮਨਿੰਦਰ ਸਿੰਘ ਦੇ ਪਿਤਾ ਭੁਪਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਪ੍ਰਦਾਨ ਕੀਤੀ ਗਈ।
        ਬੈਂਕ ਮੈਨੇਜਰ ਦਰਸ਼ਨ ਸਿੰਘ ਡਸਕਾ ਅਤੇ ਕਸਟਮਰ ਐਸੋਸੀਏਟ ਮਿਸ ਅਦਿਤੀ ਗੌਤਮ ਵੱਲੋਂ ਪਰਿਵਾਰ ਨੂੰ ਬੀਮਾ ਰਾਸ਼ੀ ਦਿਵਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਬੈਂਕ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਮਨਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਮਹਿਜ਼ 436 ਰੁਪਏ ਸਾਲਾਨਾ ਪ੍ਰੀਮੀਅਮ ਅਦਾ ਕੀਤਾ ਸੀ। ਉਨ੍ਹਾਂ ਦੇ ਦਿਹਾਂਤ ਉਪਰੰਤ ਅੱਜ ਉਨ੍ਹਾਂ ਦੇ ਪਿਤਾ ਭੁਪਿੰਦਰ ਸਿੰਘ ਨੂੰ 2 ਲੱਖ ਰੁਪਏ ਦੀ ਬੀਮਾ ਰਾਸ਼ੀ ਪ੍ਰਦਾਨ ਕੀਤੀ ਗਈ।
        ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਘੱਟ ਪ੍ਰੀਮੀਅਮ ਨਾਲ ਪਰਿਵਾਰਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ। ਅਜਿਹੀਆਂ ਯੋਜਨਾਵਾਂ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੋਣ ਉਪਰੰਤ ਪਰਿਵਾਰ ਲਈ ਆਰਥਿਕ ਸਹਾਰਾ ਬਣਦੀਆਂ ਹਨ। ਇਸ ਮੌਕੇ ਮ੍ਰਿਤਕ ਦੇ ਪਿਤਾ ਭੁਪਿੰਦਰ ਸਿੰਘ ਵੱਲੋਂ ਦੁੱਖ ਦੀ ਇਸ ਘੜੀ ਵਿੱਚ ਸਹਿਯੋਗ ਦੇਣ ਅਤੇ ਬੀਮਾ ਰਾਸ਼ੀ ਦਿਵਾਉਣ ਲਈ ਬੈਂਕ ਮੈਨੇਜਰ ਦਰਸ਼ਨ ਸਿੰਘ ਡਸਕਾ, ਮਿਸ ਅਦਿਤੀ ਗੌਤਮ ਅਤੇ ਸਮੂਹ ਬੈਂਕ ਸਟਾਫ਼ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ  ।