ਅੱਜ ਦਾ ਦਿਨ:
ਲੋਕ
ਅਵਾਜ਼
Lok Awaz Tv
ਸੱਚੀ ਆਵਾਜ਼, ਲੋਕਾਂ ਲਈ
NEWS | PUNJAB | INDIA | WORLD
Breaking News
Home Politics ਪੰਜਾਬ ਦੀ ਅਮਨ ਸ਼ਾਂਤੀ ਲਈ ਗ੍ਰਹਿਣ ਬਣ ਚੁੱਕੀ ਝਾੜੂ ਪਾ...

ਪੰਜਾਬ ਦੀ ਅਮਨ ਸ਼ਾਂਤੀ ਲਈ ਗ੍ਰਹਿਣ ਬਣ ਚੁੱਕੀ ਝਾੜੂ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ

ਪੰਜਾਬ ਦੀ ਅਮਨ ਸ਼ਾਂਤੀ ਲਈ ਗ੍ਰਹਿਣ ਬਣ ਚੁੱਕੀ ਝਾੜੂ ਪਾਰਟੀ ਦੀ ਉਲਟੀ ਗਿਣਤੀ ਸ਼ੁਰੂ
ਪੰਜਾਬ ਦੇ ਲੋਕ ‘ਆਪ’ ਸਰਕਾਰ ਤੋਂ ਛੁਟਕਾਰਾ ਪਾਉਣ ਲਈ ਬੇਸਬਰੀ ਨਾਲ ਕਰ ਰਹੇ ਉਡੀਕ - ਨਿਤਿਨ ਚੱਢਾ
 
ਫਗਵਾੜਾ 24 ਨਵੰਬਰ (ਜੀਵਨ ਸੰਘਾ) ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੇ ਐਲਾਨ ਨੂੰ ਲੈ ਕੇ ਭਾਜਪਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਨਿਤਿਨ ਚੱਢਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੇ ਗਠਜੋੜ ਨਾਲ ਸੂਬੇ ਦੀ ਸਿਆਸਤ ਵਿੱਚ ਨਵਾਂ ਮੋੜ ਆਇਆ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇੱਕ ਮਜ਼ਬੂਤ, ਸਥਿਰ ਤੇ ਵਿਕਾਸਮੁਖੀ ਸਰਕਾਰ ਦੇਣ ਦਾ ਰਾਹ ਖੁੱਲ੍ਹ ਗਿਆ ਹੈ। ਨਿਤਿਨ ਚੱਢਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਬਦਲਾਅ ਦੀ ਉਮੀਦ ਨਾਲ ਸੱਤਾ ਸੌਂਪੀ ਸੀ, ਪਰ ਅੱਜ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਹੁੰਦੇ ਦਿਖਾਈ ਨਹੀਂ ਦੇ ਰਹੇ, ਜਿਸ ਕਾਰਨ ਲੋਕਾਂ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਅਤੇ ਗੁੱਸਾ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਪੰਜਾਬ ਦੀਆਂ ਸਿਆਸੀ ਅਤੇ ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਇੱਕ ਮਜ਼ਬੂਤ ਵਿਕਲਪ ਵਜੋਂ ਸਾਹਮਣੇ ਆਵੇਗਾ। ਇਹ ਗਠਜੋੜ ਪੰਜਾਬ ਨੂੰ ਵਿਕਾਸ ਦੀ ਨਵੀਂ ਰਫ਼ਤਾਰ ਦੇਣ ਦੇ ਨਾਲ-ਨਾਲ ਸੂਬੇ ਵਿੱਚ ਉਦਯੋਗ, ਵਪਾਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੋਵੇਗਾ। ਨਿਤਿਨ ਚੱਢਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ ਅਤੇ ਭਾਜਪਾ ਵਰਕਰ ਪੂਰੇ ਜੋਸ਼ ਤੇ ਉਤਸ਼ਾਹ ਨਾਲ ਲੋਕਾਂ ਵਿਚਕਾਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਪਹੁੰਚਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣਗੇ ਅਤੇ ਸੂਬੇ ਵਿੱਚ ਬਦਲਾਅ ਦੀ ਨਵੀਂ ਸ਼ੁਰੂਆਤ ਹੋਵੇਗੀ। ਨਿਤਿਨ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਆਪ ਪਾਰਟੀ ਸਰਕਾਰ ਤੋਂ ਛੁਟਕਾਰਾ ਪਾਉਣ ਦਾ ਰਾਹ ਦੇਖ ਰਹੇ ਸਨ। ਹੁਣ ਪੰਜਾਬ ਵਿੱਚ ਸਿਆਸੀ ਬਦਲਾਅ ਦੀ ਹਵਾ ਚੱਲ ਪਈ ਹੈ ਅਤੇ ‘ਝਾੜੂ’ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ।